Header Ads

test

*ਕੌਮਾਂਤਰੀ ਨਰਸ ਦਿਵਸ ਤੇ ਐਨ ਐਚ ਐਮ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਵੱਲੋਂ ਬਰਖਾਸਤ ਕਰਨ ਤੇ ਰਾਜੇਸ਼ ਬਾਘਾ ਵੱਲੋਂ ਨਿੰਦਾ ਕੀਤੀ*


*ਹੜਤਾਲੀ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦਾ ਫੈਸਲਾ ਬਿਨਾਂ ਸ਼ਰਤ ਵਾਪਸ ਲਿਆ ਜਾਵੇ , ਸਮੂਹ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ : ਬਾਘਾ

*ਮਿਤੀ 12 ਮਈ : (  ਪਰਵਿੰਦਰ ਕੌਰ ) ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਉੱਤੇ ਉਹ ਵੀ ਠੇਕੇ ਤੇ ਆਪਣੀ ਜਾਨ ਜੋਖ਼ਮ ਵਿੱਚ ਸਿਹਤ ਵਿਭਾਗ ਚ ਕੰਮ ਕਰ ਰਹੇ ਐਨ ਐਚ ਐਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਨੌਕਰੀ ਤੋਂ ਬਰਖਾਸਤ ਕਰਨ ਦੀ ਰਾਜੇਸ਼ ਬਾਘਾ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਰੜੇ ਸ਼ਬਦਾਂ ਚ ਨਿਖੇਧੀ ਕਰਦਿਆਂ ਬਰਖਾਸਤ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਨ ਅਤੇ ਸਮੂਹ ਐਨ ਐਚ ਐਮ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਉੱਤੇ ਰੈਗੂਲਰ ਕਰਨ ਦੀ ਮੰਗ ਕੀਤੀ ਹੈ।

ਰਾਜੇਸ਼ ਬਾਘਾ ਵੱਲੋਂ ਜਾਰੀ ਕੀਤੇ ਗਏ ਬਿਆਨ ਰਾਹੀਂ ਦੋਸ਼ ਲਾਇਆ ਗਿਆ ਹੈ ਕਿ ਪੂਰੀ ਤਨਖਾਹ ਉਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਹੜਤਾਲ ਉੱਤੇ ਚੱਲ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਥਾਂ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵੱਲੋਂ ਤਾਨਾਸ਼ਾਹ ਰਵੱਈਆ ਅਪਨਾਉਂਦਿਆਂ ਕਰੋਨਾ ਦੀ ਆੜ ਹੇਠ ਲੋਕ ਹਿੱਤਾਂ ਦੇ ਬਹਾਨੇ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਜੋ ਪੂਰੀ ਤਰ੍ਹਾਂ ਗੈਰ ਵਾਜਿਬ ਹੈ। ਅਤੇ ਸੰਘਰਸ਼ ਕਰਨ ਦੇ ਜਹੂਰੀ ਹੱਕਾਂ ਦਾ ਘਾਣ ਹੈ।

ਰਾਜੇਸ਼ ਬਾਘਾ ਦਾ ਕਹਿਣਾ ਹੈ। ਹੜਤਾਲੀ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦਾ ਫੈਸਲਾ ਬਿਨਾਂ ਸ਼ਰਤ ਵਾਪਸ ਲਿਆ ਜਾਵੇ , ਸਮੂਹ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਹਸਪਤਾਲਾਂ ਚ ਡਾਕਟਰਾਂ, ਸਟਾਫ਼ ਨਰਸਾਂ ਸਮੇਤ ਪੈਰਾ ਮੈਡੀਕਲ ਮੁਲਾਜ਼ਮਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਰੈਗੂਲਰ ਭਰਤੀ ਕੀਤੀ ਜਾਵੇ ਅਤੇ ਲੋੜ ਅਨੁਸਾਰ ਨਵੀਆਂ ਪੋਸਟਾਂ ਵੀ ਕੱਢੀਆਂ ਜਾਣ। ਸਰਕਾਰੀ ਹਸਪਤਾਲਾਂ, ਬੈੱਡਾਂ, ਵੈਂਟੀਲੇਟਰਾਂ, ਦਵਾਈਆਂ ਤੇ ਆਕਸੀਜਨ ਆਦਿ ਦੀ ਥੁੜ ਤੁਰੰਤ ਪੂਰੀ ਕੀਤੀ ਜਾਵੇ। ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰੋਨਾ ਪੀੜਤ ਪਰਿਵਾਰਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਬੰਦ ਕੀਤੀ ਜਾਵੇ ਅਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ ਚ ਲੈ ਕੇ ਕਰੋਨਾ ਪੀੜਤਾਂ ਦੇ ਮੁਫ਼ਤ ਇਲਾਜ ਦੀ ਗਰੰਟੀ ਕੀਤੀ ਜਾਵੇ। ਸਿਹਤ ਸੇਵਾਵਾਂ ਦੇ ਵਿਸਥਾਰ ਲਈ ਵੱਡੇ ਪੱਧਰ ਤੇ ਬਜਟ ਜਾਰੀ ਕੀਤਾ ਜਾਵੇ।

No comments

कांग्रेस का मास्टर प्लान *9 लाख कार्यकर्ताओं को देगी पद; पहली बार मंडल - बूथ कमेटियां बनाएगी*

जयपुर,संजीव मेहता।कांग्रेस चुनावी साल में 9 लाख कार्यकर्ताओं को संगठन में अलग-अलग पद देकर जिम्मेदारियां देने जा रही हैं। पहली बार कांग्रेस म...